ਕੇਂਦਰ ਸਰਕਾਰ ਨੇ ਐਲਪੀਜੀ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ ਵਾਧਾ ਕਰ ਦਿੱਤਾ ਹੈ। ਦਰੀ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਸੋਮਵਾਰ ਨੂੰ ਕਿਹਾ ਕਿ ਵੰਡ ਕੰਪਨੀਆਂ ਨੇ ਰਸੋਈ ਗੈਸ ਜਾਂ ਐਲਪੀਜੀ ਦੀ ਕੀਮਤ ਪ੍ਰਤੀ ਸਿਲੰਡਰ 50 ਰੁਪਏ ਵਧਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਵਾਧਾ ਉੱਜਵਲਾ ਯੋਜਨਾ ਅਤੇ ਆਮ ਖਪਤਕਾਰਾਂ ਦੋਵਾਂ ‘ਤੇ ਲਾਗੂ ਹੋਵੇਗਾ।
ਤਾਜ਼ਾ ਫੈਸਲੇ ਵਿਚ ਸਰਕਾਰ ਨੇ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ 50 ਰੁਪਏ ਵਾਧਾ ਕੀਤਾ ਹੈ। ਹੁਣ ਘਰੇਲੂ ਗੈਸ ਸਿਲੰਡਰ ਦੀ ਕੀਮਤ 803 ਰੁਪਏ ਤੋਂ ਵਧ ਕੇ 853 ਰੁਪਏ ਹੋ ਗਈ ਹੈ। ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਲਈ ਸਬਸਿਡੀ ਵਾਲੇ ਸਿਲੰਡਰ ਦੀ ਕੀਮਤ ਵੀ 500 ਰੁਪਏ ਤੋਂ ਵਧਾ ਕੇ 550 ਰੁਪਏ ਕਰ ਦਿੱਤੀ ਗਈ ਹੈ। ਇਸ ਵਾਧੇ ਨਾਲ ਦੇਸ਼ ਭਰ ਦੇ ਕਰੋੜਾਂ ਖਪਤਕਾਰਾਂ ਨੂੰ ਪ੍ਰਭਾਵਤ ਹੋਵੇਗਾ। ਦੱਸ ਦਈਏ ਕਿ ਅਗਸਤ 2024 ਤੋਂ ਬਾਅਦ ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਇਹ ਪਹਿਲਾ ਬਦਲਾਅ ਹੈ।


