• ਮਹਿੰਗੇ ਪੈਟਰੋਲ-ਡੀਜ਼ਲ ਬਾਰੇ ਵੀ ਮੋਦੀ ਸਰਕਾਰ ਨੂੰ ਘੇਰਿਆ
ਨਵਾਂਸ਼ਹਿਰ 9 ਅਪ੍ਰੈਲ ( ਜਤਿੰਦਰ ਪਾਲ ਸਿੰਘ ਕਲੇਰ ) ਕੇਂਦਰ ਸਰਕਾਰ ਵੱਲੋਂ ਘਰੇਲੂ ਰਸੋਈ ਗੈਸ ਦੀ ਕੀਮਤ ਵਿੱਚ 50 ਰੁਪਏ ਪ੍ਰਤੀ ਸਿਲੰਡਰ ਵਾਧੇ ਦੀ ਸਖ਼ਤ ਨਿੰਦਾ ਕਰਦਿਆਂ ਕਾਂਗਰਸੀ ਆਗੂ ਜਿਹਨਾਂ ਵਿੱਚ ਸੀਨੀਅਰ ਕਾਂਗਰਸੀ ਆਗੂ ਅਤੇ ਜਿਲ੍ਹਾਂ ਪ੍ਰਧਾਨ ਅਜੇ ਮੰਗੂਪੁਰ ਸੀਨੀਅਰ ਕਾਂਗਰਸੀ ਵਿੱਕੀ ਚੋਧਰੀ ਕਾਠਗੜ੍ਹ ਸਰਪੰਚ ਅਤੇ ਉੱਘੇ ਸਮਾਜ ਸੇਵੀ ਸੀਨੀਅਰ ਕਾਂਗਰਸੀ ਆਗੂ ਸੁਰਿੰਦਰ ਸ਼ਿੰਦਾ ਰੈਲਮਾਜਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਨੇ ਅੱਤ ਦੀ ਮਹਿੰਗਾਈ ਕਰਕੇ ਗਰੀਬ ਅਤੇ ਮੱਧ ਵਰਗ ਦਾ ਲੱਕ ਤੋੜ ਦਿੱਤਾ ਹੈ। ਉਨ੍ਹਾਂ ਵਧੀ ਹੋਈ ਕੀਮਤ ਤੁਰੰਤ ਵਾਪਸ ਲੈਣ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ 2014 ਦੀਆਂ ਲੋਕ ਸਭਾ ਚੋਣਾਂ ਸਮੇਂ ਨਰਿੰਦਰ ਮੋਦੀ ਨੇ ਸੱਤਾ ਵਿੱਚ ਆਉਣ ਤੋਂ
ਪਹਿਲਾਂ 100 ਦਿਨਾਂ ਦੇ ਅੰਦਰ ਮਹਿੰਗਾਈ ਨੂੰ ਕਾਬੂ ਕਰਨ ਦਾ ਵਾਅਦਾ ਕੀਤਾ ਸੀ, ਪਰ 11 ਸਾਲਾਂ ਬਾਅਦ ਸਥਿਤੀ ਇਹ ਹੈ ਕਿ ਮਹਿੰਗਾਈ ਘਟਣ ਦੀ ਬਜਾਏ ਕਈ ਗੁਣਾ ਵੱਧ ਗਈ ਹੈ। ਉਹਨਾਂ ਨੇ ਕਿਹਾ ਕਿ ਯੂ.ਪੀ.ਏ. ਦਾ ਜਿਕਰ ਕਰਦਿਆਂ ਕਿਹਾ ਕਿ ਸਾਲ 2011 ਵਿੱਚ ਮਨਮੋਹਨ ਸਿੰਘ ਸਰਕਾਰ ਦੇ ਸਮੇਂ ਕੱਚੇ ਤੇਲ ਦੀ ਕੀਮਤ 94.88 ਅਮਰੀਕੀ ਡਾਲਰ ਸੀ। ਫਿਰ ਵੀ ਭਾਰਤ ਵਿੱਚ ਪੈਟਰੋਲ ਦੀ ਕੀਮਤ 63.77 ਰੁਪਏ ਸੀ। ਅੱਜ, ਕੱਚੇ ਤੇਲ ਦੀ ਕੀਮਤ ਲਗਭਗ 60 ਡਾਲਰ ਹੋਣ ਦੇ ਬਾਵਜੂਦ, ਦੇਸ਼ ਵਿੱਚ ਪੈਟਰੋਲ 90 ਤੋਂ 100 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਕੋਵਿਡ ਦੇ ਸਮੇਂ ਜਦੋਂ ਕੱਚਾ ਤੇਲ 40 ਡਾਲਰ ਪ੍ਰਤੀ ਬੈਰਲ ਹੋ ਗਿਆ ਸੀ, ਤਾਂ ਵੀ ਮੋਦੀ ਸਰਕਾਰ ਨੇ ਲੋਕਾਂ ਨੂੰ ਕੋਈ ਰਾਹਤ ਨਹੀਂ ਦਿੱਤੀ ਅਤੇ ਪੈਟਰੋਲ ਦੀ ਕੀਮਤ 80 ਰੁਪਏ ਤੋਂ ਘੱਟ ਨਹੀਂ ਕੀਤੀ ਗਈ। ਉਨ੍ਹਾਂ ਨੇ ਡਾਲਰ ਦੇ ਮੁਕਾਬਲੇ ਰੁਪਏ ਦੀ ਡਿੱਗਦੀ ਕੀਮਤ ਲਈ ਵੀ ਮੋਦੀ ਸਰਕਾਰ ਦੀਆਂ ਆਰਥਿਕ ਨੀਤੀਆਂ ਨੂੰ ਜ਼ਿੰਮੇਵਾਰ ਠਹਿਰਾਇਆ। ਵਿਧਾਇਕ ਧਾਲੀਵਾਲ ਨੇ ਕਿਹਾ ਕਿ ਗੁਜਰਾਤ ਦੇ ਮੁੱਖ ਮੰਤਰੀ ਰਹਿੰਦਿਆਂ ਨਰਿੰਦਰ ਮੋਦੀ ਡਾਲਰ ਦੀ ਵੱਧਦੀ ਕੀਮਤ ਬਾਰੇ ਵਿਅੰਗ ਕਰਦੇ ਸਨ, ਜਦਕਿ ਉਸ ਸਮੇਂ ਅਮਰੀਕੀ ਡਾਲਰ 60 ਰੁਪਏ ਦਾ ਸੀ। ਅੱਜ ਉਹੀ ਡਾਲਰ 85 ਰੁਪਏ ਦਾ ਹੈ ਪਰ ਪ੍ਰਧਾਨ ਮੰਤਰੀ ਮੋਦੀ ਅਤੇ ਉਹਨਾਂ ਦਾ ਪੂਰਾ ਮੰਤਰੀ ਮੰਡਲ ਇਸ ਮੁੱਦੇ ਤੇ ਖਾਮੋਸ਼ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਧਦੀ ਮਹਿੰਗਾਈ ਦੇ ਮੁੱਦੇ ‘ਤੇ ਚੁੱਪ ਨਹੀਂ ਬੈਠੇਗੀ। ਜੇਕਰ ਰਸੋਈ ਗੈਸ ਦੀ ਵਧੀ ਕੀਮਤ ਵਾਪਸ ਨਾ ਲਈਆਂ ਗਈਆਂ ਤਾਂ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਦੇ ਹੁਕਮਾਂ ਅਨੁਸਾਰ ਮੋਦੀ ਸਰਕਾਰ ਵਿਰੁੱਧ ਇੱਕ ਵੱਡਾ ਜਨ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਜਿਸ ਦੀ ਜਿੰਮੇਵਾਰੀ ਸੈਂਟਰ ਦੀ ਮੋਦੀ ਦੀ ਸਰਕਾਰ ਦੀ ਹੋਵੇ ਗੀ


