Join
Wednesday, March 18, 2026
Wednesday, March 18, 2026

ਸਰਕਾਰੀ ਸਕੂਲ ਰੱਤੇਵਾਲ ਦਾ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਬਲਾਚੌਰ 10 ਅਪ੍ਰੈਲ (ਜਤਿੰਦਰ ਪਾਲ ਸਿੰਘ ਕਲੇਰ ) 

 ਪੀ.ਐੱਮ.ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਤੇਵਾਲ ਦਾ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ, ਸਾਰੇ ਵਿਦਿਆਰਥੀ ਚੰਗੇ ਅੰਕ ਪ੍ਰਾਪਤ ਕਰਕੇ ਪਾਸ ਹੋਏ।ਇਸ ਸਬੰਧੀ ਸਕੂਲ ਦੇ ਪ੍ਰਿੰਸੀਪਲ ਜਸਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਜਮਾਤ ਦੇ ਐਲਾਨੇ ਨਤੀਜੇ ਵਿੱਚ ਇਸ ਸਕੂਲ ਦੀ ਵਿਦਿਆਰਥਣ ਸੁਖਦੀਪ ਕੌਰ ਪੁੱਤਰੀ ਰਾਮ ਸ਼ਾਹ  ਨੇ 91.16 ਪ੍ਰਤੀਸ਼ਤ  ਅੰਕ ਪ੍ਰਾਪਤ ਕਰਕੇ  ਪਹਿਲਾਂ ਸਥਾਨ , ਅੰਜੂ ਪੁੱਤਰੀ ਹਰਵਿਲਾਸ  ਨੇ 90.83 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ, ਦੀਪਿਕਾ ਪੁੱਤਰੀ ਜਗਤਾਰ ਸਿੰਘ ਨੇ 90 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਜਮਾਤ ਵਿੱਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ, ਇਸ ਮੌਕੇ ਸਮੂਹ ਸਟਾਫ ਨੇ ਇਸ ਸ਼ਾਨਦਾਰ ਪ੍ਰਾਪਤੀ ਲਈ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਹੋਰ ਵੀ  ਮਿਹਨਤ ਕਰਨ ਲਈ ਪ੍ਰੇਰਿਆ। ਇਸ ਮੌਕੇ ਮੁਖਤਿਆਰ ਸਿੰਘ, ਸਤਨਾਮ ਸਿੰਘ, ਨੀਲ ਕਮਲ ਭਾਟੀਆ, ਮਹਾਂਵੀਰ, ਦੇਸਰਾਜ ਹਰਦੀਪ ਕੌਰ, ਪਿੰਕੀ,ਪੁਸ਼ਪਿੰਦਰ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।

Related Articles

LEAVE A REPLY

Please enter your comment!
Please enter your name here

Latest Articles

2

2