Join
Wednesday, March 18, 2026
Wednesday, March 18, 2026

ਨੈਸ਼ਨਲ ਵੈਕਟਰ ਬੌਰਨ ਡਜੀਜ ਕੰਟਰੋਲ ਪ੍ਰੋਗਰਾਮ ਤਹਿਤ ਜਾਗਰੂਕਤਾ ਕੀਤਾ

ਬਲਾਚੌਰ 11 ਅਪ੍ਰੈਲ (ਜਤਿੰਦਰ ਪਾਲ ਸਿੰਘ ਕਲੇਰ)

ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾਕਟਰ ਗੁਰਿੰਦਰਜੀਤ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਨਵਰੀਤ ਕੌਰ ਪੀ ਐੱਚ ਸੀ ਸੜੌਆ ਜੀ ਦੀ ਯੋਗ ਅਗਵਾਈ ਹੇਠ ਸੈਕਟਰ ਸਾਹਿਬਾ ਦੇ ਅਧੀਨ ਪਿੰਡ ਵਿਛੋੜੀ ਵਿੱਖੇ ਨੈਸ਼ਨਲ ਵੈਕਟਰ ਬੌਰਨ ਡਜੀਜ ਕੰਟਰੋਲ ਪ੍ਰੋਗਰਾਮ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿੱਚ ਹੈਲਥ ਇੰਸਪੈਕਟਰ ਗੁਰਿੰਦਰ ਸਿੰਘ ਨੇ ਡੇਂਗੂ, ਮਲੇਰੀਆ ਅਤੇ ਚਿੰਕਨਗੁਨੀਆ ਦੇ ਬਚਾਅ ਸਬੰਧੀ ਜਾਣਕਾਰੀ ਦਿੱਤੀ ਗਈ ਦੱਸਿਆ ਕਿ ਇਹ ਬਿਮਾਰੀਆਂ ਮੱਛਰਾਂ ਦੇ ਕੱਟਣ ਨਾਲ ਫੈਲਦੀਆਂ ਹਨ ਇਸ ਲਈ ਸਾਨੂੰ ਆਪਣੇ ਘਰਾਂ ਦੇ ਆਲੇ ਦੁਆਲੇ ਸਾਫ਼ ਸਫ਼ਾਈ ਰੱਖਣੀ ਚਾਹੀਦੀ ਹੈ ਘਰਾ ਦੇ ਨੇੜੇ ਪਾਣੀ ਇਕੱਠਾ ਨਾ ਹੋਣ ਦਿਓ ਕੂਲਰਾਂ, ਗਮਲਿਆਂ, ਫਰਿੱਜਾਂ ਵਿੱਚ ਖੜ੍ਹੇ ਪਾਣੀ ਨੂੰ ਹਫ਼ਤੇ ਵਿੱਚ ਇੱਕ ਵਾਰ ਸਾਫ਼ ਕਰਕੇ ਸੁਕਾਉਣਾ ਚਾਹੀਦਾ ਹੈ, ਛੱਤਾਂ ਤੇ ਪਈਆ ਪਾਣੀ ਦੀਆਂ ਟੈਂਕੀਆਂ ਨੂੰ ਚੰਗੀ ਤਰ੍ਹਾਂ ਢੱਕ ਕੇ ਰੱਖੋ,ਸੌਂਣ ਸਮੇਂ ਮੱਛਰਦਾਨੀ ਦੀ ਵਰਤੋਂ ਕਰੋ ਡੇਂਗੂ ਬੁਖਾਰ ਦੇ ਲੱਛਣਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਏਡੀਜ਼ ਨਾਂ ਦੇ ਮੱਛਰਾਂ ਦੇ ਕੱਟਣ ਨਾਲ ਫ਼ੈਲਦਾ ਹੈ ਇਹ ਮੱਛਰ ਦਿਨ ਵੇਲੇ ਕੱਟਦਾ ਹੈ ਇਸ ਵਿਚ ਤੇਜ਼ ਬੁਖਾਰ ਹੋਣ,ਸਿਰ ਦਰਦ ਹੋਣਾ, ਉਲਟੀਆਂ ਲੱਗੀਆਂ ਅਤੇ ਹਾਲਤ ਖਰਾਬ ਹੋਣ ਤੇ ਨੱਕ ਮੂੰਹ ਤੇ ਮਸੂੜਿਆਂ ਵਿੱਚੋਂ ਖੂਨ ਵਗਣਾ ਹੋ ਸਕਦੇ ਹਨ ਇਸ ਲਈ ਸਾਨੂੰ ਬੁਖਾਰ ਹੋਣ ਤੇ ਖ਼ੂਨ ਦੀ ਜਾਂਚ ਜ਼ਰੂਰ ਕਰਵਾਉਣੀ ਚਾਹੀਦੀ ਹੈ ਇਸ ਦੇ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲ ਵਿੱਚ ਮੁਫ਼ਤ ਕੀਤਾ ਜਾਂਦਾ ਹੈ ਇਸ ਮੌਕੇ ਤੇ ਮਲਟੀਪਰਪਜ ਹੈਲਥ ਵਰਕਰ ਵਰੁਣ ਕੁਮਾਰ ਅਤੇ ਆਸ਼ਾ ਵਰਕਰ ਅਤੇ ਪੇਂਡੂ ਸਿਹਤ ਸਫ਼ਾਈ ਸੰਮਤੀ ਦੇ ਮੈਂਬਰ ਹਾਜ਼ਰ ਸਨ

Related Articles

LEAVE A REPLY

Please enter your comment!
Please enter your name here

Latest Articles

2

2