Join
Friday, March 20, 2026
Friday, March 20, 2026

ਸਿੱਖਿਆ ਦੇ ਖੇਤਰ ਵਿਚ ਮੋਹਰੀ ਸੂਬਾ ਬਣੇਗਾ ਪੰਜਾਬ – ਲਲਿਤ ਮੋਹਨ ਪਾਠਕ ‘ਬੱਲੂ’ 

-ਹਿਆਲਾ, ਭੰਗਲ ਕਲਾਂ ਅਤੇ ਅਮਰਗੜ੍ਹ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਨਵਾਂਸ਼ਹਿਰ, 11 ਅਪ੍ਰੈਲ (ਜਤਿੰਦਰ ਪਾਲ ਸਿੰਘ ਕਲੇਰ ) 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਪੰਜਾਬ ਜਲਦ ਹੀ ਸਿੱਖਿਆ ਦੇ ਖੇਤਰ ਵਿਚ ਮੋਹਰੀ ਸੂਬਾ ਬਣੇਗਾ। ਇਹ ਪ੍ਰਗਟਾਵਾ ਪੰਜਾਬ ਰਾਜ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਬੋਰਡ ਦੇ ਉੱਪ ਚੇਅਰਮੈਨ ਲਲਿਤ ਮੋਹਨ ਪਾਠਕ ‘ਬੱਲੂ’ ਨੇ ਅੱਜ ਨਵਾਂਸ਼ਹਿਰ ਹਲਕੇ ਦੇ ਹਿਆਲਾ, ਭੰਗਲ ਕਲਾਂ ਅਤੇ ਅਮਰਗੜ੍ਹ ਦੇ ਪ੍ਰਾਇਮਰੀ ਸਕੂਲਾਂ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦਾ ਪੱਧਰ ਹੋਰ ਉੱਚਾ ਚੁੱਕਣ ਲਈ ਵਚਨਬੱਧ ਹੈ,ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਲਈ ਲਾਹੇਵੰਦ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਸਦਕਾ ਸਰਕਾਰੀ ਸਕੂਲਾਂ ਨੂੰ ਸਾਰੀਆਂ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਹਿਆਲਾ ਵਿਖੇ 1.40 ਲੱਖ ਰੁਪਏ, ਭੰਗਲ ਕਲਾਂ ਸਕੂਲ ਵਿਖੇ 7.51 ਲੱਖ ਰੁਪਏ ਅਤੇ ਅਮਰਗੜ੍ਹ ਸਕੂਲ ਵਿਖੇ ਵੀ 7.51 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਵਿਕਾਸ ਕਾਰਜਾਂ ਨੂੰ ਲੋਕ ਅਰਪਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਮੇਸ਼ਾ ਹੀ ਸਿੱਖਿਆ ਅਤੇ ਸਿਹਤ ਦੇ ਖੇਤਰਾਂ ਨੂੰ ਤਰਜੀਹੀ ਖੇਤਰਾਂ ਵਜੋਂ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਚ 12 ਫੀਸਦੀ ਵਾਧਾ ਕਰਕੇ ਇਕ ਮਿਸਾਲ ਕਾਇਮ ਕੀਤੀ ਹੈ।ਉਨ੍ਹਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਹਰ ਖੇਤਰ ਵਿਚ ਮੋਹਰੀ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਪ੍ਰਵਾਸੀ ਪੰਜਾਬੀਆਂ ਵੱਲੋਂ ਵੀ ਸਕੂਲਾਂ ਦੀ ਬਿਹਤਰੀ ਲਈ ਦਿੱਤੇ ਜਾ ਰਹੇ ਸਹਿਯੋਗ ਦੀ ਸ਼ਲਾਘਾ ਕੀਤੀ। ਉਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ  ਲਈ ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਤਾਂ ਜੋ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਗ੍ਰਿਫਤ ਵਿੱਚੋਂ ਬਾਹਰ ਕੱਢਿਆ ਜਾ ਸਕੇ। ਇਸ ਮੌਕੇ ਸਬੰਧਤ ਇਲਾਕਿਆਂ ਦੇ ਮੋਹਤਬਰ ਵਿਅਕਤੀਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਕੂਲਾਂ ਦੇ ਵਿਦਿਆਰਥੀ, ਮਾਪੇ ਤੇ ਨਵਾਂਸ਼ਹਿਰ ਅਧਿਆਪਕ ਹਾਜ਼ਰ ਸਨ।

Related Articles

LEAVE A REPLY

Please enter your comment!
Please enter your name here

Latest Articles

2

2