Join
Monday, March 23, 2026
Monday, March 23, 2026

ਕਾਂਗਰਸ ਛੱਡ AAP ਚ ਗਏ ਦਲਵੀਰ ਗੋਲਡੀ ਮੁੜ ਕਾਂਗਰਸ ਵਿਚ ਪਰਤੇ

ਪ੍ਰਤਾਪ ਸਿੰਘ ਬਾਜਵਾ ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਮੌਜੂਦਗੀ ਵਿਚ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੇ ਪਾਰਟੀ ਵਿੱਚ ਵਾਪਸ ਸ਼ਾਮਿਲ ਕੀਤਾ

ਦਲਵੀਰ ਗੋਲਡੀ ਨੇ ਮੁੜ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੂੰ ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੇ ਪਾਰਟੀ ਵਿੱਚ ਵਾਪਸ ਸ਼ਾਮਿਲ ਕੀਤਾ । ਇਸ ਮੌਕੇ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਸਨ। ਦੱਸਣਾਯੋਗ ਹੈ ਕਿ ਦਲਵੀਰ ਗੋਲਡੀ ਨੇ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਛੱਡ ਦਿੱਤੀ ਸੀ। ਗੋਲਡੀ ਕੁਝ ਸਮਾਂ ਪਹਿਲਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ, ਜਦੋਂ ਉਨ੍ਹਾਂ ਨੇ ਸੀਐਮ ਮਾਨ ਨੂੰ ਕਿਹਾ ਸੀ ਕਿ ਮੈਂ ਤੁਹਾਡੀ ਝੋਲੀ ਵਿੱਚ ਆ ਗਿਆ ਹਾਂ, ਪਰ ਹੁਣ ਉਹ ਮੁੜ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਗੋਲਡੀ ਦਾ ਸਵਾਗਤ ਕੀਤਾ।
ਵੜਿੰਗ ਨੇ ਟਵੀਟ ਵਿੱਚ ਕਿਹਾ ਕਿ ਮੈਂ ਦਲਵੀਰ ਗੋਲਡੀ ਦਾ ਪਾਰਟੀ ਵਿੱਚ ਦਿਲੋਂ ਸਵਾਗਤ ਕਰਦਾ ਹਾਂ। ਉਹ ਅੱਜ ਰਾਸ਼ਟਰੀ ਕਾਂਗਰਸ ਦੇ ਜਨਰਲ ਸਕੱਤਰ ਭੁਪੇਸ਼ ਬਘੇਲ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਮੌਜੂਦਗੀ ਵਿੱਚ ਰਸਮੀ ਤੌਰ ‘ਤੇ ਪੰਜਾਬ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।

Related Articles

LEAVE A REPLY

Please enter your comment!
Please enter your name here

Latest Articles

2

2