Join
Wednesday, March 18, 2026
Wednesday, March 18, 2026

ਵੱਖ ਵੱਖ ਸਿਆਸੀ ਆਗੂਆਂ ਵੱਲੋਂ ਗੁਰਪਤਵੰਤ ਸਿੰਘ ਪੰਨੂ ਵੱਲੋਂ ਵਰਤੇ ਸ਼ਬਦਾਂ ਦੀ ਨਿਖੇਧੀ

ਨਵਾਂਸ਼ਹਿਰ 13 ਅਪ੍ਰੈਲ (ਜਤਿੰਦਰ ਪਾਲ ਸਿੰਘ ਕਲੇਰ)

ਨਵਾਂ ਸ਼ਹਿਰ ਵਿਖੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਦੇ ਦਫਤਰ ਵਿਖੇ ਸਤਨਾਮ ਸਿੰਘ ਜਲਾਲਪੁਰ ਦੀ ਪ੍ਰਧਾਨਗੀ ਹੇਠ ਇੱਕ ਵਿਸ਼ੇਸ਼ ਪ੍ਰੈਸ ਕਾਨਫਰੰਸ ਕੀਤੀ ਗਈ ਜਿਸ ਵਿੱਚ ਅਮਰੀਕਾ ਵਿੱਚ ਬੈਠੇ ਅੱਤਵਾਦੀ ਸੰਗਠਨ ਦੇ ਕਾਰਕੁੰਨ ਗੁਰਪਤਵੰਤ ਸਿੰਘ ਪੰਨੂ ਵੱਲੋਂ ਵਰਤੇ ਗਏ ਡਾਕਟਰ ਭੀਮ ਰਾਉ ਅੰਬੇਡਕਰ ਅਤੇ ਸੰਵਿਧਾਨ ਪ੍ਰਤੀ ਵਰਤੇ ਗਏ ਗਲਤ ਸ਼ਬਦਾਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਇਸ ਮੌਕੇ ਤੇ ਵਿਧਾਇਕ ਬਲਾਚੌਰ ਸੰਤੋਸ਼ ਕਟਾਰੀਆ, ਡਾਕਟਰ ਸੁਖਵਿੰਦਰ ਸੁੱਖੀ ਵਿਧਾਇਕ ਬੰਗਾ ਅਤੇ ਹਲਕਾ ਇੰਚਾਰਜ ਬੰਗਾ ਕੁਲਜੀਤ ਸਿੰਘ ਸਰਹਾਲ , ਸਤਨਾਮ ਸਿੰਘ ਚੇਚੀ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਨਵਾਂਸ਼ਹਿਰ, ਹਲਕਾ ਇੰਚਾਰਜ ਨਵਾਂਸ਼ਹਿਰ ਲਲਿਤ ਮੋਹਨ ਪਾਠਕ, ਮਾਰਕੀਟ ਕਮੇਟੀ ਚੇਅਰਮੈਨ ਗਗਨ ਅਗਨੀਹੋਤਰੀ ਆਦਿ ਨੇ ਫਿਲੌਰ ਵਿਖੇ ਵਾਪਰੀ ਘਟਨਾ ਤੇ ਅਫਸੋਸ ਜ਼ਾਹਿਰ ਕੀਤਾ। ਆਗੁਆਂ ਨੇ ਗੁਰਪਤਵੰਤ ਪੰਨੂੰ ਤੇ  ਤਿੱਖੇ ਸ਼ਬਦੀ ਵਾਰ ਕੀਤੇ ਤੇ ਕਿਹਾ ਕਿ ਸੰਵਿਧਾਨ ਦੇ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਡਕਰ ਤੇ ਸੰਵਿਧਾਨ ਦਾ ਅਪਮਾਨ ਕਿਸੇ ਵੀ ਕੀਮਤ ਤੇ ਸਹਿਣ ਨਹੀਂ ਕੀਤਾ ਜਾਵੇਗਾ।ਪ੍ਰੈਸ ਕਾਨਫਰੰਸ ਦੌਰਾਨ ਡਾਕਟਰ ਅੰਬੇਡਕਰ ਦੇ 134 ਵੇ ਜਨਮ ਦਿਨ ਨੂੰ ਜ਼ਿਲ੍ਹਾ ਪੱਧਰੀ ਸ਼ਰਧਾ ਅਤੇ ਭਾਵਨਾ ਨਾਲ ਵੱਡੇ ਪੱਧਰ ਤੇ ਮਨਾਉਣ ਦੀ ਗੱਲ ਕਹੀ।ਇਸ ਮੌਕੇ ਤੇ ਵੱਖ ਵੱਖ ਸਿਆਸੀ ਆਗੂਆਂ ਵਲੋਂ ਗੁਰਪਤਵੰਤ ਸਿੰਘ ਪੰਨੂ ਨੂੰ ਕਿਹਾ ਕਿ ਲੋਕ ਉਸ ਦੀਆਂ ਗਿੱਦੜ ਭਬਕੀਆਂ ਤੋਂ ਨਹੀਂ ਡਰਦੇ। ਉਨ੍ਹਾਂ ਪੰਨੂੰ ਨੂੰ ਪੰਜਾਬ ਆਉਣ ਲਈ ਵੰਗਾਰਿਆ। ਵਿਧਾਇਕ ਸੁਖਵਿੰਦਰ ਸੁੱਖੀ ਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸਤਨਾਮ ਸਿੰਘ ਜਲਾਲਪੁਰ ਨੇ ਕਿਹਾ ਕਿ ਗੁਰਪਤਵੰਤ ਸਿੰਘ ਪੰਨੂ ਵਿਚ ਜੇਕਰ ਅਜਿਹਾ ਕਰਨ ਦੀ ਹਿੰਮਤ ਹੈ ਤਾਂ ਉਹ ਪੰਜਾਬ ਆ ਕੇ ਅਜਿਹੀ ਕਿਸੇ ਵੀ ਘਟਨਾ ਨੂੰ ਅੰਜਾਮ ਦੇ ਕੇ ਦਿਖਾਵੇ।ਇਸ ਮੌਕੇ ਤੇ ਵਿਧਾਇਕ ਬਲਾਚੌਰ ਸੰਤੋਸ਼ ਕਟਾਰੀਆ ਨੇ ਵੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਵਰਤੇ ਗਏ ਸ਼ਬਦਾਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਹਲਕਾ ਇੰਚਾਰਜ ਨਵਾਂਸ਼ਹਿਰ ਲਲਿਤ ਮੋਹਨ ਪਾਠਕ ਨੇ ਕਿਹਾ ਕਿ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਜ਼ਿਲ੍ਹਾ ਪੱਧਰ ਤੇ ਸ਼ਰਦਾ ਭਾਵਨਾ ਨਾਲ ਮਨਾਇਆ ਜਾਵੇਗਾ ਤੇ ਉਨ੍ਹਾਂ ਇਸ ਮੌਕੇ ਕਾਨੂੰਨ ਵਿਵਸਥਾ ਬਣਾਈ ਰੱਖਣ ਦੀ ਵਚਨਬੱਧਤਾ ਪ੍ਰਗਟਾਈ।

Related Articles

LEAVE A REPLY

Please enter your comment!
Please enter your name here

Latest Articles

2

2