Join
Friday, March 13, 2026
Friday, March 13, 2026

ਬੂਟੇ ਲਗਾ ਕੇ ਮਹਾਨ ਸ਼ਖਸੀਅਤ ਡਾਕਟਰ ਭੀਮ ਰਾਓ ਅੰਬੇਡਕਰ ਜੀ ਨੂੰ ਕੀਤਾ ਯਾਦ 

ਨਵਾਂਸ਼ਹਿਰ 14 ਅਪ੍ਰੈਲ (ਜਤਿੰਦਰ ਪਾਲ ਸਿੰਘ ਕਲੇਰ)

ਵਾਤਾਵਰਣ ਸੰਭਾਲ ਸੁਸਾਇਟੀ ਵਲੋਂ ਬਾਬਾ ਸਾਹਿਬ ਡਾਕਟਰ ਬੀ ਆਰ ਅੰਬੇਡਕਰ ਜੀ ਦੇ ਜਨਮ ਦਿਵਸ ਤੇ ਬਾਰਾਦਰੀ ਪਾਰਕ ਵਿਖੇ ਬੂਟੇ ਲਗਾ ਕੇ ਉਨ੍ਹਾਂ ਨੂੰ ਯਾਦ ਕੀਤਾ ਗਿਆ। ਇਸ ਮੌਕੇ ਤੇ ਵੱਖ-ਵੱਖ ਕਿਸਮਾਂ ਦੇ 11 ਬੂਟੇ ਲਗਾਏ ਗਏ। ਸੁਸਾਇਟੀ ਦੇ ਮੁਢਲੇ ਮੈਂਬਰ ਬਲਜੀਤ ਚੋਪੜਾ ਨੇ ਕਿਹਾ ਕਿ ਆਮ ਪਰਿਵਾਰ ਵਿੱਚ ਪੈਦਾ ਹੋ ਕੇ ਛੂਤ-ਛਾਤ ਦਾ ਸ਼ਿਕਾਰ ਹੋਣ ਦੇ ਬਾਵਜੂਦ ਉਨ੍ਹਾਂ ਨੇ ਆਪਣੇ ਵਿਵੇਕ ਅਤੇ ਵਿਲੱਖਣ ਬੁੱਧੀ ਦਾ ਸਬੂਤ ਦਿੰਦੇ ਹੋਏ ਪੜਾਈ ਪੂਰੀ ਕੀਤੀ। ਉਨ੍ਹਾਂ ਨੇਂ ਵੱਖ-ਵੱਖ ਮੁਲਕਾਂ ਦੀਆਂ ਕਈ ਯੂਨੀਵਰਸਿਟੀਆਂ ਤੋਂ ਬਹੁਤ ਸਾਰੀਆਂ ਡਿਗਰੀਆਂ ਹਾਸਲ ਕੀਤੀਆਂ। ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਉਨ੍ਹਾਂ ਨੇ ਜਾਤੀਵਾਦ ਦੇ ਖਿਲਾਫ਼ ਸੰਘਰਸ਼ ਕੀਤਾ ਅਤੇ ਦਲਿਤ ਸਮਾਜ ਨੂੰ ਅਤਿਆਚਾਰ ਅਤੇ ਵਿਤਕਰੇਬਾਜੀ ਤੋਂ ਮੁਕਤ ਕਰਵਾਉਣ ਲਈ ਸੰਘਰਸ਼ ਕੀਤਾ। ਉਨ੍ਹਾਂ ਨੇ ਆਪਣੀ ਯੋਗਤਾ ਦੇ ਬਲਬੂਤੇ ਦੇਸ਼ ਦੇ ਸੰਵਿਧਾਨ ਨੂੰ ਬਣਾਉਣ ਵਾਲੀ ਸਭਾ ਦੇ ਮੁਖੀ ਵਜੋਂ ਆਪਣੀਆਂ ਸੇਵਾਵਾਂ ਦਿੱਤੀਆਂ। ਇਸ ਲਈ ਉਨ੍ਹਾਂ ਨੂੰ ਭਾਰਤੀ ਸੰਵਿਧਾਨ ਦਾ ਨਿਰਮਾਤਾ ਮੰਨਿਆ ਜਾਂਦਾ ਹੈ। ਉਹ ਦੇਸ਼ ਦੇ ਪਹਿਲੇ ਕਾਨੂੰਨ ਮੰਤਰੀ ਬਣੇ। ਉਨ੍ਹਾਂ ਦੀ ਸੰਘਰਸ਼ ਭਰੀ ਸਫਲ ਜ਼ਿੰਦਗੀ ਤੋਂ ਪ੍ਰੇਰਣਾ ਲੈਣ ਦੀ ਲੋੜ ਹੈ। ਇਸ ਮੌਕੇ ਤੇ ਵਾਤਾਵਰਣ ਸੰਭਾਲ ਸੁਸਾਇਟੀ ਦੇ ਪ੍ਰਧਾਨ ਜਸਵੰਤ ਸਿੰਘ ਭੱਟੀ, ਤਰਲੋਚਨ ਸਿੰਘ, ਕੁਲਦੀਪ ਕੁਮਾਰ,ਜਥੇਦਾਰ ਰੇਸ਼ਮ ਸਿੰਘ,ਤਰਸੇਮ ਲਾਲ ਆਦਿ ਹਾਜ਼ਰ ਸਨ।

Related Articles

LEAVE A REPLY

Please enter your comment!
Please enter your name here

Latest Articles