Join
Tuesday, March 24, 2026
Tuesday, March 24, 2026

ਮੈਰਿਟ ਵਿੱਚ ਆਈਆਂ ਵਿਦਿਆਰਥਣਾਂ ਦਾ ਪਰਵਿੰਦਰ ਭੰਗਲ ਵੱਲੋਂ ਸੋਨੇ ਦੇ ਸਿੱਕਿਆਂ ਨਾਲ ਸਨਮਾਨ

ਨਵਾਂਸ਼ਹਿਰ 16 ਅਪ੍ਰੈਲ (ਜਤਿੰਦਰ ਪਾਲ ਸਿੰਘ ਕਲੇਰ ) 

 ਸਰਕਾਰੀ ਸਮਾਰਟ ਮਿਡਲ ਸਕੂਲ ਭੰਗਲ ਖੁਰਦ ਵਿਖੇ ਵਿਸ਼ੇਸ਼ ਸਨਮਾਨ   ਸਮਾਰੋਹ ਕਰਵਾਇਆ ਗਿਆ ਜਿਸ ਵਿੱਚ  ਵਜੋਂ ਮੁੱਖ ਅਧਿਆਪਕ ਪਰਵਿੰਦਰ ਸਿੰਘ ਭੰਗਲ ਸਟੇਟ ਅਵਾਰਡੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜਾਣਕਾਰੀ ਦਿੰਦਿਆ ਸਕੂਲ ਇੰਚਾਰਜ ਨੀਰਜ ਕੁਮਾਰੀ ਸਟੇਟ ਅਵਾਰਡੀ ਨੇ ਦੱਸਿਆ ਕਿ ਅੱਠਵੀਂ ਜਮਾਤ ਵਿੱਚ ਬੋਰਡ ਦੀ ਪ੍ਰੀਖਿਆ ਵਿੱਚ ਮੈਰਿਟ ਆਈਆਂ ਦੋ ਵਿਦਿਆਰਥਣਾਂ ਲਵਪ੍ਰੀਤ ਅਤੇ ਸੁਖਪ੍ਰੀਤ ਕੌਰ ਨੂੰ ਮੁੱਖ ਅਧਿਆਪਕ ਪਰਵਿੰਦਰ ਸਿੰਘ ਭੰਗਲ ਸਟੇਟ ਅਵਾਰਡੀ ਅਤੇ ਉਹਨਾਂ ਦੇ ਪਰਿਵਾਰ ਵੱਲੋਂ  ਸੋਨੇ ਦੇ ਸਿੱਕੇ ਦੇ ਕੇ ਸਨਮਾਨਿਤ ਕੀਤਾ ਗਿਆ।  ਇਹਨਾਂ ਵਿਦਿਆਰਥਣਾਂ ਨੂੰ ਫੁਲਕਾਰੀ ਅਤੇ ਸਨਮਾਨ ਚਿੰਨ੍ਹ ਵੀ ਭੇਂਟ ਕੀਤੇ ਗਏ।  ਸਮੂਹ ਸਟਾਫ ਅਤੇ ਵਿਦਿਆਰਥਣਾਂ ਦੇ ਮਾਪਿਆਂ ਵੱਲੋਂ ਉਹਨਾਂ ਦਾ ਧੰਨਵਾਦ ਕੀਤਾ।  ਮੁੱਖ ਅਧਿਆਪਕ ਪਰਵਿੰਦਰ ਸਿੰਘ ਭੰਗਲ ਸਟੇਟ ਅਵਾਰਡੀ ਵੱਲੋਂ ਐਲਾਨ ਕੀਤਾ ਗਿਆ ਕਿ ਅਗਲੇ ਸਾਲ ਵੀ ਬੋਰਡ ਦੀ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ ਉਹਨਾਂ ਵੱਲੋਂ ਸੋਨੇ ਦੇ ਸਿੱਕੇ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਸਰਪੰਚ ਭਜਨ ਸਿੰਘ ਖਰੌੜ,ਰਾਮ ਕਪੂਰ, ਨਾਜਰ ਰਾਮ, ਕ੍ਰਿਸ਼ਨ ਪੰਚ, ਆਸ਼ਾ ਰਾਮ,ਪਵਨ ਕੁਮਾਰ, ਸਤਨਾਮ ਸਿੰਘ, ਸੁਰਜੀਤ ਸਿੰਘ, ਰਾਜ ਕੁਮਾਰ, ਹਰਜੀਤ ਕੌਰ, ਨਰੇਸ਼ ਕੁਮਾਰੀ,ਅਮਨਦੀਪ  ਦਵਿੰਦਰ ਕੌਰ, ਮਨਜਿੰਦਰ ਕੌਰ , ਕਮੇਟੀ ਮੈਂਬਰ ਅਤੇ ਵਿਦਿਆਰਥੀਆਂ ਦੇ ਮਾਪੇ ਹਾਜਰ ਸਨ।

Related Articles

LEAVE A REPLY

Please enter your comment!
Please enter your name here

Latest Articles

2

2