ਪੰਜਵੇਂ ਲੜੀਵਾਰ ਰਾਤਰੀ ਸਮਾਗਮ ਦੌਰਾਨ ਸੰਗਤਾਂ ਨੇ ਹਰ ਜਸ ਸਰਵਨ ਕੀਤਾ
ਨਵਾਂਸ਼ਹਿਰ 18 ਅਪ੍ਰੈਲ (ਜਤਿੰਦਰ ਪਾਲ ਸਿੰਘ ਕਲੇਰ)
ਚੰਡੀਗੜ੍ਹ ਰੋਡ ਸਥਿਤ ਗੁਰੂ ਅੰਗਦ ਨਗਰ ਦੇ ਗੁਰਦੁਆਰਾ ਸਾਹਿਬ ਵਿਖੇ ਸ਼੍ਰੀ ਗੁਰੂ ਅੰਗਦ ਦੇਵ ਜੀ ਦੇ 521ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਵੇਂ ਲੜੀਵਾਰ ਰਾਤਰੀ ਗੁਰਮਤਿ ਸਮਾਗਮ ਦੌਰਾਨ ਸੰਗਤਾਂ ਨੇ ਹਰ ਜਸ ਸਰਵਨ ਕੀਤਾ। ਇਸ ਮੌਕੇ ਤੇ ਸ਼ਾਮ ਨੂੰ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਭਾਈ ਗੁਰਮੁਖ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਚਰਨ ਕੰਵਲ ਬੰਗਾ ਦੇ ਰਾਗੀ ਜਥੇ ਨੇ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ, ਉਪਰੰਤ ਪੰਥ ਪ੍ਰਸਿੱਧ ਕਥਾ ਵਾਚਕ ਗਿਆਨੀ ਮਨਿੰਦਰ ਸਿੰਘ ਰੋਪੜ ਵਾਲਿਆਂ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ । ਗਿਆਨੀ ਮਨਿੰਦਰ ਸਿੰਘ ਨੇ ਕਿਹਾ ਕਿ ਗੁਰਬਾਣੀ ਪੜ੍ਹਨ ਨਾਲ ਅਗਿਆਨਤਾ ਦਾ ਹਨੇਰਾ ਦੂਰ ਹੁੰਦਾ ਹੈ। ਉਹਦਾ ਕਿਹਾ ਕਿ ਸਾਨੂੰ ਫੋਕਟ ਕਰਮ ਕਾਂਡ ਛੱਡ ਕੇ ਗੁਰੂ ਆਸ਼ੇ ਅਨੁਸਾਰ ਆਪਣਾ ਜੀਵਨ ਬਤੀਤ ਕਰਨਾ ਚਾਹੀਦਾ ਹੈ।ਮੁੱਖ ਪ੍ਰਬੰਧਕ ਭਾਈ ਜਰਨੈਲ ਸਿੰਘ ਖਾਲਸਾ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਗੀ ਜਥੇ ਤੇ ਪ੍ਰਚਾਰਕ ਨੂੰ ਸਿਰਪਾਉ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਅੱਜ ਦੇ ਦਿਨ ਦੇ ਸਮਾਗਮ ਦੀ ਸੇਵਾ ਬੀਬੀ ਨਿਰਮਲ ਕੌਰ ਦੇ ਪਰਿਵਾਰ ਵਲੋਂ ਕੀਤੀ ਗਈ । ਪ੍ਰਬੰਧਕ ਕਮੇਟੀ ਵੱਲੋਂ ਸੇਵਕ ਪਰਿਵਾਰ ਨੂੰ ਸਿਰੋਪਾਉ ਤੇ ਸਨਮਾਨ ਚਿੰਨ੍ਹ ਦਿੱਤਾ ਗਿਆ।ਅਰਦਾਸ ਉਪਰੰਤ ਸਮਾਪਤੀ ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਮੁੱਖ ਸੇਵਾਦਾਰ ਜਰਨੈਲ ਸਿੰਘ ਖਾਲਸਾ ਨੇ ਆਈ ਹੋਈ ਸੰਗਤ ਦਾ ਧੰਨਵਾਦ ਕੀਤਾ ਅਤੇ ਲੜੀਵਾਰ ਸਮਾਗਮਾਂ ਵਿੱਚ ਰੋਜ਼ਾਨਾ ਹਾਜ਼ਰੀ ਭਰਨ ਲਈ ਅਤੇ 29 ਅਪ੍ਰੈਲ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਬੇਨਤੀ ਕੀਤੀ।ਇਸ ਮੌਕੇ ਤੇ ਜਰਨੈਲ ਸਿੰਘ ਖਾਲਸਾ, ਮਹਿੰਦਰ ਸਿੰਘ ਸੈਣੀ, ਤਰਸੇਮ ਸਿੰਘ ਗਿੱਲ, ਗੁਰਮੁਖ ਸਿੰਘ, ਨਵਜੋਤ ਕੌਰ, ਪਰਮਜੀਤ ਕੌਰ, ਜਸਕੀਰਤ ਸਿੰਘ, ਡਾਕਟਰ ਬਲਵਿੰਦਰ ਸਿੰਘ, ਡਾਕਟਰ ਭਗਵਾਨ ਸਿੰਘ, ਗੁਰਮੀਤ ਸਿੰਘ ਧਮੜੈਤ, ਪਿਆਰਾ ਸਿੰਘ ਪੰਜਾਬੀ, ਗੁਰਦੀਪ ਸਿੰਘ, ਅਮਰਜੀਤ ਸਿੰਘ ਖਾਲਸਾ ਸੁਰਜੀਤ ਸਿੰਘ ਐਸ.ਡੀ.ਓ,ਤੇਜਾ ਸਿੰਘ, ਦਾਰਾ ਸਿੰਘ, ਰੇਸ਼ਮ ਸਿੰਘ, ਅਜੀਤ ਸਿੰਘ, ਪਰਮਵੀਰ, ਹਰਦੀਪ ਸਿੰਘ ਸੈਂਭੀ, ਨਿਰੰਜਨ ਸਿੰਘ ਲੌਂਗੀਆ, ਅਵਤਾਰ ਸਿੰਘ, ਦੀਦਾਰ ਸਿੰਘ ਡੀ ਐਸ ਪੀ, ਜੋਗਾ ਸਿੰਘ ਐਸ ਡੀ ਓ,ਜਗਦੀਪ ਸਿੰਘ, ਕਸ਼ਮੀਰ ਸਿੰਘ, ਜਰਨੈਲ ਸਿੰਘ ਸੋਢੀ ਯੂ.ਕੇ, ਭਾਈ ਜਸਪਾਲ ਸਿੰਘ, ਸੁਰਜੀਤ ਸਿੰਘ ਮਹਿਤਪੁਰੀ, ਸਵਰਨ ਸਿੰਘ, ਪਰਦੀਪ ਸਿੰਘ, ਗੁਰਚਰਨ ਸਿੰਘ ਪਾਬਲਾ, ਦਲਜੀਤ ਸਿੰਘ ਬਡਵਾਲ, ਹਰਜੀਤ ਸਿੰਘ ਲੂਥਰਾ, ਰਮਣੀਕ ਸਿੰਘ, ਭੁਪਿੰਦਰ ਸਿੰਘ ਅਟਵਾਲ, ਦੀਪਕ ਸਿੰਘ,ਬਲਵੀਰ ਸਿੰਘ, ਕਮਲਜੀਤ ਸਿੰਘ, ਕਸ਼ਮੀਰ ਸਿੰਘ, ਜਸਪਾਲ ਸਿੰਘ, ਤਰਸੇਮ ਸਿੰਘ ਬਾਬਾ,ਜਸਵਿੰਦਰ ਸਿੰਘ, ਦਮਨਵੀਰ ਸਿੰਘ,ਹਰਨੇਕ ਸਿੰਘ,ਰਜਿੰਦਰ ਸਿੰਘ ਸੈਂਭੀ, ਜਸਵਿੰਦਰ ਸਿੰਘ,ਪਿਆਰਾ ਸਿੰਘ ਬਣਵੈਤ , ਹਰਨੇਕ ਸਿੰਘ ਤਰਨਵੀਰ ਸਿੰਘ ਆਦਿ ਹਾਜ਼ਰ ਸਨ।


