ਨਵਾਂਸ਼ਹਿਰ 21 ਅਪ੍ਰੈਲ (ਜਤਿੰਦਰ ਪਾਲ ਸਿੰਘ ਕਲੇਰ )
ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਕਾਂਗਰਸ ਵੱਲੋਂ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਨੂੰ ਸਾਥੀਆਂ ਸਮੇਤ ਮੰਗ ਪੱਤਰ ਦਿੱਤਾ ਗਿਆ। ਮੰਗ ਪੱਤਰ ਦੇਣ ਤੋਂ ਪਹਿਲਾਂ ਅਜੇ ਮੰਗੂਪੁਰ ਵੱਲੋਂ ਪੱਤਰਕਾਰ ਭਾਈਚਾਰੇ ਨਾਲ ਪ੍ਰੈਸ ਕਾਨਫੰਰਸ ਕੀਤੀ ਗਈ ਜਿਸ ਵਿੱਚ ਉਨ੍ਹਾਂ ਵੱਲੋਂ ਬੀਤੇ ਦਿਨੀ ਹਲਕਾ ਬਲਾਚੌਰ ਦੇ ਪਿੰਡ-ਰੈਲ ਮਾਜਰਾ ਵਿਖੇ ਇੱਕ ਬੱਚੀ ਨਾਲ ਜਬਰ-ਜੁਲਮ ਹੋਣ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਸ ਘਟਨਾ ਉਪਰੰਤ ਪੀੜਤਾ ਨੂੰ ਸਰਕਾਰੀ ਹਸਪਤਾਲ ਲਿਜਾਇਆ ਗਿਆ ਅਤੇ ਪੁਲਿਸ ਥਾਣੇ ਵਿੱਚ ਸੂਚਨਾ ਦਿੱਤੀ ਗਈ, ਪਰੰਤੂ ਹਸਪਤਾਲ ਵਿੱਚ ਨਾ ਹੀ ਡਾਕਟਰ ਮੌਜੂਦ ਸਨ ਅਤੇ ਸਾਰੀ ਰਾਤ ਲੰਘਣ ਤੋਂ ਬਾਅਦ ਵੀ ਪੁਲਿਸ ਪ੍ਰਸ਼ਾਸਨ ਵੱਲੋਂ ਕੋਈ ਵੀ ਪੀੜਤਾ ਦੀ ਸਾਰ ਲੈਣ ਨਹੀ ਪਹੁੰਚਿਆ। ਜਿਸ ਕਰਕੇ ਪੀੜਤਾ ਅਤੇ ਉਸ ਦੇ ਪਰਿਵਾਰ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾਂ ਕਰਨਾ ਪਿਆ। ਅਗਲੇ ਦਿਨ ਜਦੋਂ ਅਜੇ ਮੰਗੂਪੁਰ ਵੱਲੋਂ ਉੱਚ ਅਧਿਕਾਰੀਆਂ ਨਾਲ ਗੱਲ ਕੀਤੀ ਗਈ ਤਾਂ ਉਸ ਕੁੜੀ ਦਾ ਇਲਾਜ ਸ਼ੁਰੂ ਕੀਤਾ ਗਿਆ ਅਤੇ ਲੋਕਲ ਪੁਲਿਸ ਵੀ ਹੋਸ਼ ‘ਚ’ ਆਈ। ਉਨ੍ਹਾਂ ਕਿਹਾ ਕਿ ਕਾਨੂੰਨ ਅਤੇ ਪ੍ਰਸ਼ਾਸਨ ਸਾਰਿਆਂ ਲਈ ਚਾਹੇ ਜੋਈ ਅਮੀਰ ਹੈ ਜਾਂ ਗਰੀਬ ਇੱਕੋਂ ਜਿਹਾ ਹੋਣਾਂ ਚਾਹੀਦਾ। ਉਨ੍ਹਾਂ ਮੰਗ ਪੱਤਰ ਵਿੱਚ ਇਸ ਘਟਨਾ ਨਾਲ ਸੰਬੰਧਿਤ ਆਪਣੀ ਡਿਊਟੀ ਵਿੱਚ ਕੁਤਾਹੀ ਵਰਤਣ ਵਾਲੇ ਅਧਿਕਾਰੀਆਂ ਉੱਤੇ ਬਣਦੀ ਕਾਰਵਾਈ ਕੀਤੀ ਜਾਣ ਦੀ ਮੰਗ ਰੱਖੀ। ਇਸ ਮੋਕੇ ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਸ਼ਹੀਦ ਭਗਤ ਸਿੰਘ ਨਗਰ, ਬਲਵਿੰਦਰ ਭੁੰਬਲਾ ਮੀਤ ਪ੍ਰਧਾਨ ਡੀ.ਸੀ.ਸੀ., ਜਤਿੰਦਰ ਕੌਰ ਮੂੰਗਾ ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ, ਮੋਹਨ ਲਾਲ ਸੰਧੂ ਬਲਾਕ ਪ੍ਰਧਾਨ ਬਲਾਚੌਰ, ਕੁਲਵਰਨ ਸਿੰਘ ਬਲਾਕ ਪ੍ਰਧਾਨ ਬੰਗਾ, ਰਾਮਦਾਸ ਸਿੰਘ ਬਲਾਕ ਪ੍ਰਧਾਨ ਔੜ, ਰੋਹਿਤ ਚੋਪੜਾ ਬਲਾਕ ਪ੍ਰਧਾਨ ਨਵਾਂਸ਼ਹਿਰ ਸ਼ਹਿਰੀ, ਸਰਬਜੀਤ ਸਿੰਘ ਬਲਾਕ ਪ੍ਰਧਾਨ ਨਵਾਂਸ਼ਹਿਰ ਪੇਂਡੂ, ਕੇਵਲ ਕ੍ਰਿਸ਼ਨ ਸੀਨੀਅਰ ਮੀਤ ਪ੍ਰਧਾਨ ਬਲਾਕ ਕਮੇਟੀ ਬਲਾਚੌਰ, ਰਾਜਿੰਦਰ ਸਿੰਘ ਸ਼ਿੰਦੀ ਦਫ਼ਤਰ ਸਕੱਤਰ ਡੀ.ਸੀ.ਸੀ., ਬਲਵਿੰਦਰ ਕੁਮਾਰ ਮੈਂਬਰ ਡੀ.ਸੀ.ਸੀ., ਗੁਰਮੇਲ ਸਿੰਘ ਸਾਬਕਾ ਸਰਪੰਚ, ਲਾਲ ਬਹਾਦੁਰ ਗਾਂਧੀ ਸਾਬਕਾ ਕੋਂਸਲਰ, ਸੋਮਨਾਥ ਤੱਕਲਾ ਮੀਤ ਪ੍ਰਧਾਨ ਬਲਾਚੌਰ ਸ਼ਹਿਰੀ, ਸੋਹਣ ਸਿੰਘ ਖੰਡੂਪੁਰ ਮੈਂਬਰ ਬਲਾਕ ਕਮੇਟੀ ਬਲਾਚੌਰ, ਸੇਠੀ ਚੌਧਰੀ ਆਦਿ ਕਾਂਗਰਸੀ ਵਰਕਰ ਹਾਜ਼ਰ ਸਨ।


