Join
Wednesday, March 25, 2026
Wednesday, March 25, 2026

ਭੋਗਪੁਰ ਮਿੱਲ ਦੇ ਸੀ.ਐਨ.ਜੀ ਪਲਾਂਟ ਨੂੰ ਲੇ ਕੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਨਾਲ ਗੱਲਬਾਤ ਰਹੀ ਅਧੂਰੀ

ਹੁਣ ਕਲ੍ਹ ਨੂੰ ਹੋਵੇਗਾ ਪ੍ਰਦਰਸ਼ਨ ਤੇ ਚੱਕਾ ਜਾਮ

ਜਲੰਧਰ, (ਕਰਮਵੀਰ ਸਿੰਘ)

ਆਦਮਪੁਰ ਹਲਕੇ ਦੇ ਕਸਬਾ ਭੋਗਪੁਰ ਖੰਡ ਮਿੱਲ ਅੰਦਰ ਲੱਗ ਰਹੇ ਸੀ.ਐਨ.ਜੀ ਪਲਾਂਟ ਦਾ ਮਾਮਲਾ ਮੁੜ ਭਖਦਾ ਨਜ਼ਰ ਆ ਰਿਹਾ ਹੈ, ਮਾਰਕੀਟ ਐਸੋਸੀਏਸ਼ਨ, ਕਿਸਾਨ ਜਥੇਬੰਦੀਆਂ, ਸ਼ਹਿਰ ਵਾਸੀ ਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਵਲੋਂ ਆਦਮਪੁਰ ਦੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਦੀ ਅਗਵਾਈ ਹੇਠ ਜਲੰਧਰ ਦੇ ਡਿਪਟੀ ਕਮਿਸ਼ਨਰ ਜਲੰਧਰ ਅਤੇ ਐਸ.ਐਸ.ਪੀ ਜਲੰਧਰ ਨੂੰ ਮਿਲ ਕੇ ਇਕ ਮੰਗ ਪੱਤਰ ਦਿੱਤਾ ਗਿਆ ਜਿਸ ਵਿਚ ਭੋਗਪੁਰ ਅੰਦਰ ਲੱਗ ਰਹੇ ਸੀ.ਐਨ.ਜੀ ਪਲਾਂਟ ਨੂੰ ਬੰਦ ਕਰਨ ਸਬੰਧੀ ਮੰਗ ਕੀਤੀ, ਅਧਿਕਾਰੀਆਂ ਨਾਲ ਭੋਗਪੁਰ ਮਾਰਕੀਟ ਐਸੋਸੀਏਸ਼ਨ, ਕਿਸਾਨ ਜਥੇਬੰਦੀਆਂ, ਰਾਜਨੀਤਿਕ ਆਗੂਆਂ ਤੇ ਸ਼ਹਿਰ ਵਾਸੀਆਂ ਦੀ ਮੀਟਿੰਗ ਸਮੇ ਜਦੋ ਕੋਈ ਠੋਸ ਹੱਲ ਨਹੀਂ ਨਿਕਲਿਆ ਤੇ ਅਗਲੇ ਸੰਘਰਸ਼ ਦਾ ਐਲਾਨ ਕਰ ਦਿੱਤਾ ਗਿਆ। ਹੁਣ ਭੋਗਪੁਰ ਦੇ ਇਲਾਕਾ ਨਿਵਾਸੀ ਮਿਤੀ 23 ਅਪ੍ਰੈਲ ਬੁੱਧਵਾਰ ਨੂੰ 10 ਵਜੇ ਸਵੇਰੇ ਰੋਸ ਪ੍ਰਦਰਸ਼ਨ ਕਰਦਿਆਂ ਜਲੰਧਰ ਪਠਾਨਕੋਟ ਹਾਈਵੇਅ ਜਾਮ ਕਰਨਗੇ ਕਿਉਂਕਿ ਕਿ ਪ੍ਰਸ਼ਾਸਨ ਲੰਮੇ ਸਮੇਂ ਤੋਂ ਲੋਕਾਂ ਨੂੰ ਗੁੰਮਰਾਹ ਕਰਕੇ ਮਿਲ ਅੰਦਰ ਸੀ.ਐਨ.ਜੀ ਪਲਾਂਟ ਦਾ ਕੰਮ ਮੁਕੰਮਲ ਕਰਵਾ ਰਿਹਾ ਹੈ। ਇਸ ਪਲਾਂਟ ਨਾਲ ਜਿੱਥੇ ਭੋਗਪੁਰ ਵਾਸੀ ਹਰ ਵੇਲੇ ਦਹਿਸ਼ਤ ਦੇ ਮਾਹੌਲ ਚ ਜੀਂਣ ਲਈ ਮਜਬੂਰ ਹੋ ਜਾਣਗੇ, ਇਸ ਮੁੱਦੇ ਤੇ ਪ੍ਰਸ਼ਾਸ਼ਨ ਵਲੋ ਕੋਈ ਵੀ ਠੋਸ ਹੱਲ ਨਹੀਂ ਕਢਿਆ ਜਾ ਰਿਹਾ। ਇਸ ਲਈ ਫੈਸਲਾ ਕੀਤਾ ਕਿ ਤਿੱਖਾ ਪ੍ਰਦਰਸ਼ਨ ਕੀਤਾ ਜਾਵੇ। ਇਸ ਮੌਕੇ ਪ੍ਰਧਾਨ ਵਿਸ਼ਾਲ ਬਹਿਲ, ਪਰਮਿੰਦਰ ਸਿੰਘ ਮੱਲੀ ਨੰਗਲ, ਅਸ਼ਵਨ ਭੱਲਾ, ਅਮਰਜੀਤ ਸਿੰਘ ਚੌਲਾਂਗ, ਚਰਨਜੀਤ ਸਿੰਘ ਡੱਲਾ,ਗੁਰਦੀਪ ਸਿੰਘ ਚੱਕ ਝੰਡੂ, ਸੋਨੂੰ ਐਮ ਸੀ, ਅੰਮ੍ਰਿਤਪਾਲ ਸਿੰਘ, ਰਾਕੇਸ਼ ਬੱਗਾ, ਗੁਲਸ਼ਨ ਅਰੋੜਾ, ਰਿੱਕੀ ਬੇਦੀ, ਬਿੱਟੂ ਬਹਿਲ ਲੱਕੀ ਸਰਪੰਚ ਮੋਗਾ, ਸਰਨਜੀਤ ਸੈਣੀ, ਅਰੁਣ ਅਰੋੜਾ, ਟੋਨੀ ਸ਼ਰਮਾ, ਜੱਸੀ ਵਿਸ਼ਕਰਮਾ ਸਮੇਤ ਕਈ ਆਗੂ ਹਾਜ਼ਰ ਸਨ

Related Articles

LEAVE A REPLY

Please enter your comment!
Please enter your name here

Latest Articles

2

2