ਰਾਤ ਫ਼ੇਰੀ ਦਾ ਸ੍ਰੀ ਆਨੰਦਪੁਰ ਸਾਹਿਬ ਦੇ ਬਜ਼ਾਰਾਂ, ਗਲੀਆਂ ਵਿੱਚੋ ਫੁੱਲਾਂ ਦੀਆ ਵਰਖਾਂ ਨਾਲ ਹੋਇਆ ਸਵਾਗਤ
ਨਵਾਂਸ਼ਹਿਰ /ਰੂਪਨਗਰ 22 ਅਪ੍ਰੈਲ ( ਜਤਿੰਦਰ ਪਾਲ ਸਿੰਘ ਕਲੇਰ )
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵਲੋ ਵਰਸੋਈ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਮੂਹ ਧਾਰਮਿਕ ਜਥੇਬੰਦੀਆਂ ਅਤੇ ਵਪਾਰ ਮੰਡਲ ਦੇ ਸਹਿਯੋਗ ਨਾਲ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 4 ਅਪ੍ਰੈਲ ਨੂੰ ਆਰੰਭ ਹੋਈਆਂ ਰਾਤਰੀ ਫੇਰੀਆਂ ਜੋ ਕਿ 18 ਦਿਨ ਕ੍ਰਮਵਾਰ ਬਾਜਰਾ ਤੇ ਗਲੀਆਂ ਵਿੱਚਓ ਹੁੰਦੀਆ ਹੋਈਆਂ ਬੀਤੀ ਰਾਤ ਸ਼ਬਦ ਕੀਰਤਨ ਚੋਂਕੀ ਦੀ ਅਰਦਾਸ ਉਪਰੰਤ ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ ਦੇ ਜੈਕਾਰਿਆਂ ਦੀ ਗੂੰਜ ਨਾਲ ਸੰਪੂਰਨ ਹੋ ਗਈਆਂ। ਅਖੀਰਲੀ ਰਾਤਰੀ ਫੇਰੀ ਗੁਰਦੁਆਰਾ ਸੀਸਗੰਜ ਸਾਹਿਬ ਤੋਂ ਆਰੰਭ ਹੋ ਕੇ ਸੁਖ ਸਹਿਜ ਕਲੋਨੀ, ਵਾਟਰ ਸਪਲਾਈ ਦਫਤਰ, ਪਿੰਡ ਥਪਲ, ਗੁਰਦੁਆਰਾ ਕਿਲ੍ਹਾ ਤਾਰਾਗੜ੍ਹ ਸਾਹਿਬ ਤੋਂ ਹੁੰਦੀ ਹੋਈ ਵਾਪਿਸ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਸਮਾਪਤ ਹੋਈ ਤੇ ਬਾਅਦ ਵਿੱਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਲਈ ਰਵਾਨਾ ਹੋਏ ਜਿਸਦਾ ਇਲਾਕੇ ਦੀਆਂ ਸੰਗਤਾਂ ਵਲੋਂ ਥਾਂ-ਥਾਂ ਫੁੱਲਾਂ ਦੀ ਵਰਖਾ ਅਤੇ ਜੈਕਾਰਿਆਂ ਦੀ ਗੂੰਜ ਨਾਲ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕ ਮੈਂਬਰ ਸ੍ਰੋਮਣੀ ਕਮੇਟੀ ਭਾਈ ਅਮਰਜੀਤ ਸਿੰਘ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ।ਉਨ੍ਹਾਂ ਰਾਤਰੀ ਫੇਰੀ ਦੇ ਪ੍ਰਬੰਧਕਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਸ਼ਹਿਰ ਵਾਸੀਆਂ ਦਾ ਇਹ ਇਕ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ।ਦੱਸਣਯੋਗ ਹੈ ਕਿ ਇਹ ਸ਼ਬਦ ਚੌਂਕੀਆਂ 2020 ਵਿੱਚ ਸ਼ੁਰੂ ਕੀਤੀਆਂ ਗਈਆਂ ਸਨ।ਜਿਸ ਦਾ ਮੁੱਖ ਉਦੇਸ਼ ਗੁਰਮਤਿ ਦਾ ਪ੍ਰਚਾਰ ਤੇ ਪ੍ਰਸਾਰ ਕਰਨਾ ਹੈ।ਅਤੇ ਸ੍ਰੀ ਅਨੰਦਪੁਰ ਸਾਹਿਬ ਨੂੰ ਵਸਾਉਣ ਵਾਲੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸਿਧਾਂਤਾ ਦੀ ਜਾਣਕਾਰੀ ਘਰ ਘਰ ਪਹੁੰਚਾਉਣਾ ਹੈ।


