Join
Wednesday, March 25, 2026
Wednesday, March 25, 2026

23 ਖੁੱਲ੍ਹੇ ਨਸ਼ੀਲੇ ਕੈਪਸੂਲਾਂ ਨਾਲ ਇਕ ਵਿਅਕਤੀ ਕਾਬੂ

ਨਵਾਂਸ਼ਹਿਰ /ਕਾਠਗੜ੍ਹ 23 ਅਪ੍ਰੈਲ (ਜਤਿੰਦਰਪਾਲ ਸਿੰਘ ਕਲੇਰ)

ਐਸ ਐਸ ਪੀ ਜਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਡਾਕਟਰ ਮਹਿਤਾਬ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਕਰਦੇ ਹੋਏ ਥਾਣਾ ਕਾਠਗੜ੍ਹ ਪੁਲਿਸ ਨੇ ਇਕ ਵਿਅਕਤੀ ਨੂੰ  ਕਾਬੂ ਕਰਕੇ ਉਸਦੇ ਕੋਲੋ 23 ਖੁਲੇ ਨਸ਼ੀਲੇ ਕੈਪਸੂਲ ਬਰਾਮਦ ਕੀਤੇ | ਪੁਲਿਸ ਨੇ ਕਥਿਤ ਆਰੋਪੀ ਦੇ ਖਿਲਾਫ ਐਨਡੀਪੀਐਸ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਾਮਲੇ  ਹੋਏ ਆਸਰੋਂ ਚੌਂਕੀ ਇੰਚਾਰਜ ਏਐਸਆਈ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਵਿੱਚ ਪੁਲਿਸ ਪਾਰਟੀ  ਗਸ਼ਤ ਕਰਦੇ ਹੋਏ ਆਸਰੋਂ ਤੋਂ ਰੋਪੜ੍ਹ ਹੈਂਡ ਵਰਕਸ ਵੱਲ ਜਾ ਰਹੇ ਸਨ ।ਜਦੋਂ ਇਹ ਪੁਲਿਸ ਪਾਰਟੀ ਸਮਸ਼ਾਨ ਘਾਟ ਪਹੁੰਚੇ ਤਾਂ ਰੋਪੜ੍ਹ ਵਾਲੀ   ਸਾਈਡ ਤੋਂ ਇਕ ਪੈਦਲ ਆਉਂਦਾ ਵਿਆਕਤੀ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖਕੇ ਘਬਰਾ ਗਿਆ ਅਤੇ ਉਸ ਨੇ ਆਪਣੀ ਪੈਟ ਦੀ ਖੱਬੀ ਜੇਬ ਵਿੱਚੋਂ ਇੱਕ ਪਾਰਦਰਸ਼ੀ ਲਿਫਾਫਾ ਕੱਢ ਕੇ ਸੜਕ ਦੇ ਕਿਨਾਰੇ ਖਾਹ ਫੂਸ ਵਿੱਚ ਸੁੱਟ ਕੇ ਇੱਕਦਮ ਪਿੱਛੇ ਨੂੰ  ਮੁੜਨ ਲੱਗਿਆ ਤਾਂ ਪੁਲਿਸ ਨੇ ਤੁਰੰਤ ਸ਼ੱਕ ਦੇ ਆਧਾਰ ਤੇ ਉਕਤ ਵਿਆਕਤੀ ਨੂੰ  ਕਾਬੂ ਕਰਕੇ ਜਦੋਂ ਉਸ ਵਲੋਂ ਸੁੱਟੀ ਲਿਫਾਫੀ ਦੀ ਤਲਾਸ਼ੀ ਲਈ ਤਾਂ ਵਿੱਚੋਂ 23  ਖੁੱਲੇ ਕੈਪਸੂਲ ਬਰਾਮਦ ਹੋਏ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਕਥਿਤ ਆਰੋਪੀ ਦੀ ਪਹਿਚਾਣ ਜਰਨੈਲ ਸਿੰਘ ਉਰਫ ਜੈਲਾ ਪੁੱਤਰ ਪਾਲ ਚੰਦ ਵਾਸੀ ਹੈਡੋਂ ਬੇਟ ਥਾਣਾ ਕਾਠਗੜ੍ਹ ਜਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਦੇ ਰੂਪ ਵਿੱਚ ਹੋਈ ਪੁਲਿਸ ਵਲੋਂ ਆਰੋਪੀ ਦੇ ਖਿਲਾਫ ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਕਰਕੇ ਅਗਰੇਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

Related Articles

LEAVE A REPLY

Please enter your comment!
Please enter your name here

Latest Articles

2

2