Join
Thursday, March 26, 2026
Thursday, March 26, 2026

ਵਿਸ਼ਵ ਧਰਤੀ ਦਿਵਸ ‘ਤੇ ਸ਼੍ਰੀ ਕ੍ਰਿਸ਼ਨਾ ਯੂਥ ਕਲੱਬ ਨੇ ਕਰਵਾਇਆ ਪੋਸਟਰ ਮੇਕਿੰਗ ਮੁਕਾਬਲਾ 

ਸਾਡੀ ਸ਼ਕਤੀ, ਸਾਡਾ ਗ੍ਰਹਿ” ਥੀਮ ‘ਤੇ ਪੋਸਟਰ ਬਣਾ ਵਿਦਿਆਰਥੀਆਂ ਨੇ ਦਿੱਤਾ ਧਰਤੀ ਦੀ ਰੱਖਿਆ ਦਾ ਸੰਦੇਸ਼

ਨਵਾਂਸ਼ਹਿਰ, 23 ਅਪ੍ਰੈਲ (ਜਤਿੰਦਰ ਪਾਲ ਸਿੰਘ ਕਲੇਰ )

ਸ਼੍ਰੀ ਕ੍ਰਿਸ਼ਨਾ ਯੂਥ ਕਲੱਬ ਵੱਲੋਂ  ਸਰਕਾਰੀ ਕਾਲਜ ਜਾਡਲਾ ਵਿਖੇ ਵਿਸ਼ਵ ਧਰਤੀ ਦਿਵਸ ਦੇ ਮੌਕੇ ‘ਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ, “ਸਾਡੀ ਸ਼ਕਤੀ, ਸਾਡਾ ਗ੍ਰਹਿ” ਦੇ ਮਹੱਤਵਪੂਰਨ ਥੀਮ ‘ਤੇ ਅਧਾਰਤ ਪੋਸਟਰ ਬਣਾ ਕੇ ਵਿਦਿਆਰਥੀਆਂ ਨੇ ਧਰਤੀ ਦੀ ਸੰਭਾਲ ਦਾ ਸੰਦੇਸ਼ ਦਿੱਤਾ।

ਪ੍ਰੋ. ਪ੍ਰਿਯੰਕਾ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਆਪਣੀ ਕਲਾਤਮਕ ਪ੍ਰਤਿਭਾ ਅਤੇ ਰਚਨਾਤਮਕਤਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਾਤਾਵਰਣ ਪ੍ਰਤੀ ਆਪਣੀ ਡੂੰਘੀ ਜਾਗਰੂਕਤਾ ਨੂੰ ਚਿਤਰਿਆ। ਪੋਸਟਰਾਂ ਦੇ ਜ਼ਰੀਏ, ਉਨ੍ਹਾਂ ਨੇ ਇਹ ਪ੍ਰਭਾਵਸ਼ਾਲੀ ਸੰਦੇਸ਼ ਦਿੱਤਾ ਕਿ ਇਕੱਠੇ ਹੋ ਕੇ ਯਤਨ ਕਰਨ ਨਾਲ ਹੀ ਅਸੀਂ ਆਪਣੇ ਗ੍ਰਹਿ ਨੂੰ ਸੁਰੱਖਿਅਤ ਭਵਿੱਖ ਪ੍ਰਦਾਨ ਕਰ ਸਕਦੇ ਹਾਂ ਅਤੇ ਸਾਡੀ ਸਮੂਹਿਕ ਸ਼ਕਤੀ ਹੀ ਵਾਤਾਵਰਣ ਦੀ ਕਿਸਮਤ ਦਾ ਫੈਸਲਾ ਕਰੇਗੀ। ਇਹ ਮੁਕਾਬਲਾ ਕਾਲਜ ਦੇ ਪ੍ਰਿੰਸੀਪਲ ਸ਼੍ਰੀਮਤੀ ਗੀਤਾਂਜਲੀ ਸ਼ਰਮਾ, ਵਾਈਸ ਪ੍ਰਿੰਸੀਪਲ ਸ਼੍ਰੀਮਤੀ ਪ੍ਰਿਆ ਬਾਵਾ ਦੇ ਕੁਸ਼ਲ ਮਾਰਗਦਰਸ਼ਨ ਹੇਠ ਸੰਪੰਨ ਹੋਇਆ।

ਸਹਾਇਕ ਪ੍ਰੋਫੈਸਰ ਸੋਨੀਆ ਨੇ ਮੁਕਾਬਲੇ ਦੇ ਨਤੀਜਿਆਂ ਦਾ ਐਲਾਨ ਕਰਦਿਆਂ ਦੱਸਿਆ ਕਿ ਬੀ.ਏ. ਪਹਿਲੇ ਸਾਲ ਦੀ ਅਨੀਮਾ ਅਤੇ ਗੁਰਸ਼ਰਨ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦੋਂ ਕਿ ਬੀ.ਕਾਮ ਦੂਜੇ ਸਾਲ ਦੇ ਦਮਨਪ੍ਰੀਤ ਦੂਜੇ ਸਥਾਨ ‘ਤੇ ਰਹੇ। ਬੀ.ਏ. ਤੀਜੇ ਸਾਲ ਦੇ ਹਰਸ਼ਦੀਪ ਅਤੇ ਜਸਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਉਨ੍ਹਾਂ ਦੱਸਿਆ ਕਿ ਪੋਸਟਰ ਮੇਕਿੰਗ ਤੋਂ ਬਾਅਦ ਕਾਲਜ ਦੇ ਐਨ.ਐਸ.ਐਸ. ਵਲੰਟੀਅਰਾਂ ਅਤੇ ਈਕੋ ਕਲੱਬ ਦੇ ਵਲੰਟੀਅਰਾਂ ਦੁਆਰਾ ਕਾਲਜ ਕੈਂਪਸ ਵਿੱਚ ਬੂਟੇ ਲਗਾ ਕੇ ਵਾਤਾਵਰਣ ਦੀ ਸੰਭਾਲ ਦਾ ਸੰਦੇਸ਼ ਵੀ ਦਿੱਤਾ ਗਿਆ।

ਕਾਲਜ ਦੇ ਵਾਈਸ ਪ੍ਰਿੰਸੀਪਲ ਪ੍ਰਿਆ ਬਾਵਾ ਨੇ ਇਸ ਮੌਕੇ ‘ਤੇ ਵਾਤਾਵਰਣ ਦੀ ਸੰਭਾਲ ਦੀ ਤੁਰੰਤ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਧਰਤੀ ‘ਤੇ ਮਨੁੱਖੀ ਜੀਵਨ ਨੂੰ ਸੁਖਾਲਾ ਬਣਾਈ ਰੱਖਣ ਲਈ ਵਾਤਾਵਰਣ ਦੀ ਰੱਖਿਆ ਕਰਨਾ ਸਾਡੀ ਸਭ ਤੋਂ ਵੱਡੀ ਤਰਜੀਹ ਹੈ। ਸਾਫ਼ ਸੁਥਰਾ ਵਾਤਾਵਰਣ ਹੀ ਸਾਡੇ ਸਿਹਤਮੰਦ ਅਤੇ ਖੁਸ਼ਹਾਲ ਜੀਵਨ ਦਾ ਆਧਾਰ ਹੈ। ਉਨ੍ਹਾਂ ਨੇ ਸ਼੍ਰੀ ਕ੍ਰਿਸ਼ਨਾ ਯੂਥ ਕਲੱਬ ਦੁਆਰਾ ਆਯੋਜਿਤ ਇਸ ਗਤੀਵਿਧੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਆਯੋਜਨ ਵਿਦਿਆਰਥੀਆਂ ਨੂੰ ਸਮਾਜਿਕ ਅਤੇ ਵਾਤਾਵਰਣਕ ਮੁੱਦਿਆਂ ਪ੍ਰਤੀ ਸੰਵੇਦਨਸ਼ੀਲ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।

ਇਸ ਮੌਕੇ ‘ਤੇ ਡਾ. ਬਲਜੀਤ ਕੌਰ, ਨੇਹਾ ਰਾਣੀ, ਹਰਿੰਦਰਜੀਤ ਸਿੰਘ ਅਤੇ ਜਸਵਿੰਦਰ ਰਲ੍ਹ ਸਮੇਤ ਕਲੱਬ ਦੇ ਮੈਂਬਰ ਜਸਵਿੰਦਰ ਸਿੰਘ, ਗੌਰਵ, ਹਰਸ਼, ਸੰਜੀਵ, ਹਰੀਸ਼, ਕਰਨਪ੍ਰੀਤ ਅਤੇ ਨਰੇਸ਼ ਵੀ ਹਾਜ਼ਰ ਰਹੇ।

Related Articles

LEAVE A REPLY

Please enter your comment!
Please enter your name here

Latest Articles

2

2