ਜਲੰਧਰ (ਕਰਮਵੀਰ ਸਿੰਘ)
ਪਾਵਨ ਸ੍ਰੀ ਅਮਰਨਾਥ ਯਾਤਰਾ ਸ਼ੁਰੂ ਹੋਣ ਤੋਂ ਪਹਿਲਾਂ ਪਹਿਲਗਾਮ ਜੰਮੂ-ਕਸ਼ਮੀਰ ਵਿੱਚ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਅਤੇ ਇਸ ਹਮਲੇ ਵਿਚ ਵੱਡੀ ਗਿਣਤੀ ਵਿਚ ਸੈਲਾਨੀਆਂ ਦੀ ਹੋਈ ਮੌਤ ਤੇ ਡੂੰਘਾ ਦੁੱਖ ਪ੍ਰਗਟ ਕਰਦਿਆ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਵਤਾਰ ਹੈਨਰੀ ਦੇ ਕਰੀਬੀ ਮੰਨੇ ਜਾਂਦੇ ਹਨੀ ਭਾਰਦਵਾਜ ਜਨਰਲ ਸਕੱਤਰ ਕਾਂਗਰਸ ਕਮੇਟੀ ਜਲੰਧਰ ਨੇ ਕਿਹਾ ਕੀ ਸਾਰੇ ਵਰਗਾਂ ਵੱਲੋਂ ਇਸ ਦੀ ਘੋਰ ਨਿੰਦਾ ਹੋ ਰਹੀ ਹੈ ਅਜਿਹੀ ਅਣਮਨੁੱਖੀ ਅਤੇ ਵਸਿਆਸ਼ਨਾ ਹਰਕਤ ਕਰਨ ਵਾਲਿਆਂ ਨੂੰ ਕਦੇ ਵੀ ਬਖਸ਼ਿਆ ਨਹੀਂ ਜਾਣਾ ਚਾਹੀਦਾ। ਉਹਨਾਂ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਹੈ ਕਿ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਲਈ ਢੁੱਕਵੇਂ ਕਦਮ ਚੁੱਕੇ ਜਾਣ ਅਤੇ ਇਸ ਕਾਇਰਾਨਾ ਹਮਲੇ ਨੂੰ ਅੰਜਾਮ ਦੇਣ ਵਾਲੇ ਅੱਤਵਾਦੀਆਂ ਨੂੰ ਹਰ ਹਾਲਾਤ ’ਚ ਸਖਤ ਤੋ ਸਖਤ ਸਜ਼ਾ ਦਿੱਤੀ ਜਾਵੇ। ਉਨ੍ਹਾ ਵੱਲੋ ਇਸ ਹਮਲੇ ਵਿਚ ਜਾਨਾਂ ਗੁਆਉਣ ਵਾਲੇ ਸਾਰੇ ਨਾਗਰਿਕਾਂ ਦੇ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟਾਉਂਦਿਆਂ ਕਿਹਾ ਕਿ ਇਸ ਮੁਸ਼ਕਲ ਸਮੇਂ ਵਿਚ ਪੂਰਾ ਦੇਸ਼ ਉਨ੍ਹਾਂ ਦੇ ਨਾਲ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਤੇ ਜੰਮੂ-ਕਸ਼ਮੀਰ ਪ੍ਰਸ਼ਾਸਨ ਸਾਰੇ ਪੀੜਤਾਂ ਨੂੰ ਇਲਾਜ ਦੀ ਸਹੂਲਤ ਮੁਹੱਈਆ ਕਰਵਾਉਂਦੇ ਹੋਏ ਉਨ੍ਹਾਂ ਦੇ ਮੁੜ-ਵਸੇਬੇ ਲਈ ਢੁਕਮੇ ਕਦਮ ਚੁੱਕਣ। ਉਹਨਾਂ ਕਿਹਾ ਕਿ ਅੱਤਵਾਦ ਦੇ ਖਿਲਾਫ ਪੂਰਾ ਦੇਸ਼ ਇੱਕਜੁੱਟ ਹੈ ਅਤੇ ਇਸ ਦੇ ਖਿਲਾਫ ਲੜਾਈ ਲੜ ਰਿਹਾ ਹੈ ਅਸੀਂ ਦੇਸ਼ ਵਿੱਚ ਅੱਤਵਾਦ ਨੂੰ ਕਦੇ ਵੀ ਸਿਰ ਉਠਾਉਣ ਨਹੀਂ ਦੇਵਾਂਗੇ।


