Join
Wednesday, March 25, 2026
Wednesday, March 25, 2026

ਸਰਦਾਰ ਦਿਲਬਾਗ ਸਿੰਘ ਸਰਕਾਰੀ ਕਾਲਜ, ਜਾਡਲਾ ਦੇ ਵਿਦਿਆਰਥੀਆਂ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ ਵੈਬੀਨਾਰ ਵਿੱਚ ਲਿਆ ਭਾਗ

ਨਵਾਂਸ਼ਹਿਰ 24 ਅਪ੍ਰੈਲ (ਜਤਿੰਦਰ ਪਾਲ ਸਿੰਘ ਕਲੇਰ)

ਸਰਦਾਰ ਦਿਲਬਾਗ ਸਿੰਘ ਸਰਕਾਰੀ ਕਾਲਜ, ਜਾਡਲਾ ਦੇ ਵਿਦਿਆਰਥੀਆਂ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ ‘ਤੇ ਆਯੋਜਿਤ  ਵੈਬੀਨਾਰ ਵਿੱਚ ਹਿੱਸਾ ਲਿਆ। ਇਹ ਵੈਬੀਨਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਦਫਤਰ, ਸ਼ਹੀਦ ਭਗਤ ਸਿੰਘ ਨਗਰ ਦੁਆਰਾ ਕਰਵਾਇਆ ਗਿਆ ਸੀ, ਜਿਸਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਅਜੋਕੇ ਸਮੇਂ ਦੀਆਂ ਲੋੜਾਂ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਸਾਡੇ ਆਮ ਜੀਵਨ ਵਿੱਚ ਮਹੱਤਵ ਬਾਰੇ ਜਾਣਕਾਰੀ ਦੇਣਾ ਰਿਹਾ।

ਇਸ ਸਿਖਲਾਈ ਭਰਪੂਰ ਵੈਬੀਨਾਰ ਦੌਰਾਨ ਮਾਹਿਰਾਂ ਨੇ ਵਿਦਿਆਰਥੀਆਂ ਨੂੰ ਮਸ਼ੀਨ ਲਰਨਿੰਗ, ਰੋਬੋਟਿਕਸ ਅਤੇ ਆਟੋਮੇਸ਼ਨ ਵਰਗੇ ਮਹੱਤਵਪੂਰਨ ਵਿਸ਼ਿਆਂ ‘ਤੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਕਿਵੇਂ ਏ ਆਈ ਭਵਿੱਖ ਵਿੱਚ ਰੁਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰ ਸਕਦੀ ਹੈ।

ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਗੀਤਾਂਜਲੀ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਵਾਈਸ ਪ੍ਰਿੰਸੀਪਲ ਪ੍ਰੀਆ ਬਾਵਾ ਦੀ ਯੋਗ ਅਗਵਾਈ ਹੇਠ ਸਫਲਤਾਪੂਰਵਕ ਆਯੋਜਿਤ ਇਸ ਵੈਬੀਨਾਰ ਬਾਰੇ ਜਾਣਕਾਰੀ ਦਿੰਦਿਆਂ ਕੋਆਰਡੀਨੇਟਰ ਨੇਹਾ ਰਾਣੀ ਨੇ ਦੱਸਿਆ ਕਿ ਇਸਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਏ ਆਈ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਅਤੇ ਉਨ੍ਹਾਂ ਨੂੰ ਭਵਿੱਖ ਦੇ ਰੁਜ਼ਗਾਰ ਲਈ ਤਿਆਰ ਕਰਨਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਕੋਰਸਾਂ ਅਤੇ ਸਿਖਲਾਈ ਪ੍ਰੋਗਰਾਮਾਂ ਬਾਰੇ ਵੀ ਦੱਸਿਆ ਜਿਨ੍ਹਾਂ ਦੀ ਮਦਦ ਨਾਲ ਮਸ਼ੀਨ ਲਰਨਿੰਗ, ਰੋਬੋਟਿਕਸ ਅਤੇ ਆਟੋਮੇਸ਼ਨ ਨੂੰ ਆਸਾਨੀ ਨਾਲ ਸਮਝਿਆ ਜਾ ਸਕਦਾ ਹੈ।

ਜ਼ਿਲ੍ਹਾ ਰੋਜ਼ਗਾਰ ਦਫਤਰ, ਸ਼ਹੀਦ ਭਗਤ ਸਿੰਘ ਨਗਰ ਤੋਂ  ਸੰਦੀਪ ਕੁਮਾਰ ਅਤੇ  ਵਿਸ਼ਾਲ ਚਾਵਲਾ (ਕੈਰੀਅਰ ਕੌਂਸਲਰ) ਨੇ ਵਿਦਿਆਰਥੀਆਂ ਨੂੰ ਅਸਲ ਜ਼ਿੰਦਗੀ ਦੀਆਂ ਉਦਾਹਰਨਾਂ ਦੇ ਨਾਲ ਆਰਟੀਫੀਸ਼ੀਅਲ ਇੰਟੈਲੀਜੈਂਸ ਦੀਆਂ ਐਪਲੀਕੇਸ਼ਨਾਂ ਬਾਰੇ ਵਿਸਥਾਰ ਨਾਲ ਦੱਸਿਆ। ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਦਫਤਰ ਤੋਂ ਅਮਿਤ ਕੁਮਾਰ ਅਤੇ ਹੀਨਾ ਭਾਟੀਆ ਤੋਂ ਇਲਾਵਾ ਕਾਲਜ ਦਾ ਸਮੂਹ ਸਟਾਫ ਵੀ ਹਾਜ਼ਰ ਰਿਹਾ।

Related Articles

LEAVE A REPLY

Please enter your comment!
Please enter your name here

Latest Articles

2

2