Join
Thursday, March 12, 2026
Thursday, March 12, 2026

ਜਲਦੀ ਹੀ ਜਾਰੀ ਹੋਣਗੇ 100 ਅਤੇ 200 ਰੁਪਏ ਦੇ ਨੋਟ ਨਵੇਂ

ਭਾਰਤੀ ਰਿਜ਼ਰਵ ਬੈਂਕ ਜਲਦੀ ਹੀ ਗਵਰਨਰ ਸੰਜੇ ਮਲਹੋਤਰਾ ਦੇ ਦਸਤਖਤ ਵਾਲੇ 100 ਅਤੇ 200 ਰੁਪਏ ਦੇ ਨੋਟ ਜਾਰੀ ਕਰੇਗਾ। ਕੇਂਦਰੀ ਬੈਂਕ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ। RBI ਨੇ ਆਪਣੇ ਬਿਆਨ ਵਿੱਚ ਕਿਹਾ, “ਇਨ੍ਹਾਂ ਨੋਟਾਂ ਦਾ ਡਿਜ਼ਾਈਨ ਹਰ ਪੱਖੋਂ ਮਹਾਤਮਾ ਗਾਂਧੀ (ਨਵੀਂ) ਲੜੀ ਦੇ 100 ਅਤੇ 200 ਰੁਪਏ ਦੇ ਨੋਟਾਂ ਦੇ ਸਮਾਨ ਹੈ।” ਭਾਰਤੀ ਰਿਜ਼ਰਵ ਬੈਂਕ ਦੁਆਰਾ ਪਹਿਲਾਂ ਜਾਰੀ ਕੀਤੇ ਗਏ 100 ਅਤੇ 200 ਰੁਪਏ ਦੇ ਸਾਰੇ ਨੋਟ ਵੈਧ ਮੁਦਰਾ ਬਣੇ ਰਹਿਣਗੇ। ਜ਼ਿਕਰਯੋਗ ਹੈ ਕਿ ਮਲਹੋਤਰਾ ਨੇ ਦਸੰਬਰ 2024 ਵਿੱਚ ਆਰਬੀਆਈ ਗਵਰਨਰ ਦਾ ਅਹੁਦਾ ਸੰਭਾਲਿਆ ਹੈ। ਉਨ੍ਹਾਂ ਨੇ ਸ਼ਕਤੀਕਾਂਤ ਦਾਸ ਦੀ ਜਗ੍ਹਾ ਲਈ, ਜਿਨ੍ਹਾਂ ਨੇ ਆਪਣਾ ਵਧਾਇਆ ਕਾਰਜਕਾਲ ਪੂਰਾ ਹੋਣ ਤੋਂ ਬਾਅਦ ਅਸਤੀਫਾ ਦੇ ਦਿੱਤਾ ਸੀ।

Related Articles

LEAVE A REPLY

Please enter your comment!
Please enter your name here

Latest Articles